Japji sahib Online | ਜਪਜੀ ਸਾਹਿਬ ਦਾ ਪਾਠ ਲਿਖਤੀ | Japji sahib Path Online Audio


ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
॥ ਜਪੁ॥
ਆਦਿ ਸਚੁ ਜੁਗਾਦਿ ਸਚੁ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥ ੧॥

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥

ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥

ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥

ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ॥

ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ॥

ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ॥

ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ॥ ੨॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ॥

ਗਾਵੈ ਕੋ ਦਾਤਿ ਜਾਣੈ ਨੀਸਾਣੁ॥ ਗਾਵੈ ਕੋ ਗੁਣ ਵਡਿਆਈਆ ਚਾਰ॥

ਗਾਵੈ ਕੋ ਵਿਦਿਆ ਵਿਖਮੁ ਵੀਚਾਰੁ॥ ਗਾਵੈ ਕੋ ਸਾਜਿ ਕਰੇ ਤਨੁ ਖੇਹ॥

ਗਾਵੈ ਕੋ ਜੀਅ ਲੈ ਫਿਰਿ ਦੇਹ॥ ਗਾਵੈ ਕੋ ਜਾਪੈ ਦਿਸੈ ਦੂਰਿ॥

ਗਾਵੈ ਕੋ ਵੇਖੈ ਹਾਦਰਾ ਹਦੂਰਿ॥ ਕਥਨਾ ਕਥੀ ਨ ਆਵੈ ਤੋਟਿ॥

ਕਥਿ ਕਥਿ ਕਥੀ ਕੋਟੀ ਕੋਟਿ ਕੋਟਿ॥ ਦੇਦਾ ਦੇ ਲੈਦੇ ਥਕਿ ਪਾਹਿ॥

ਜੁਗਾ ਜੁਗੰਤਰਿ ਖਾਹੀ ਖਾਹਿ॥ ਹੁਕਮੀ ਹੁਕਮੁ ਚਲਾਏ ਰਾਹੁ॥

ਨਾਨਕ ਵਿਗਸੈ ਵੇਪਰਵਾਹੁ॥ ੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ॥

ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥

ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥

ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥

ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ॥

ਜਿਨਿ ਸੇਵਿਆ ਤਿਨਿ ਪਾਇਆ ਮਾਨੁ॥ ਨਾਨਕ ਗਾਵੀਐ ਗੁਣੀ ਨਿਧਾਨੁ॥

ਗਾਵੀਐ ਸੁਣੀਐ ਮਨਿ ਰਖੀਐ ਭਾਉ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ॥

ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ॥

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ॥ ਗੁਰਾ ਇਕ ਦੇਹਿ ਬੁਝਾਈ॥

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ॥ ੫॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ॥

ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ॥

ਗੁਰਾ ਇਕ ਦੇਹਿ ਬੁਝਾਈ॥

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ॥ ੬॥

ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ॥

ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ॥

ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ॥

ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ॥ ੭॥ ਸੁਣਿਐ ਸਿਧ ਪੀਰ ਸੁਰਿ ਨਾਥ॥

ਸੁਣਿਐ ਧਰਤਿ ਧਵਲ ਆਕਾਸ॥ ਸੁਣਿਐ ਦੀਪ ਲੋਅ ਪਾਤਾਲ॥ ਸੁਣਿਐ ਪੋਹਿ ਨ ਸਕੈ ਕਾਲੁ॥

ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੮॥ ਸੁਣਿਐ ਈਸਰੁ ਬਰਮਾ ਇੰਦੁ॥

ਸੁਣਿਐ ਮੁਖਿ ਸਾਲਾਹਣ ਮੰਦੁ॥ ਸੁਣਿਐ ਜੋਗ ਜੁਗਤਿ ਤਨਿ ਭੇਦ॥ ਸੁਣਿਐ ਸਾਸਤ ਸਿਮ੍ਰਿਤਿ ਵੇਦ॥

ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੯॥ ਸੁਣਿਐ ਸਤੁ ਸੰਤੋਖੁ ਗਿਆਨੁ॥

ਸੁਣਿਐ ਅਠਸਠਿ ਕਾ ਇਸਨਾਨੁ॥ ਸੁਣਿਐ ਪੜਿ ਪੜਿ ਪਾਵਹਿ ਮਾਨੁ॥ ਸੁਣਿਐ ਲਾਗੈ ਸਹਜਿ ਧਿਆਨੁ॥

ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੧੦॥ ਸੁਣਿਐ ਸਰਾ ਗੁਣਾ ਕੇ ਗਾਹ॥

ਸੁਣਿਐ ਸੇਖ ਪੀਰ ਪਾਤਿਸਾਹ॥ ਸੁਣਿਐ ਅੰਧੇ ਪਾਵਹਿ ਰਾਹੁ॥ ਸੁਣਿਐ ਹਾਥ ਹੋਵੈ ਅਸਗਾਹੁ॥

ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੧੧॥ ਮੰਨੇ ਕੀ ਗਤਿ ਕਹੀ ਨ ਜਾਇ॥

ਜੇ ਕੋ ਕਹੈ ਪਿਛੈ ਪਛੁਤਾਇ॥ ਕਾਗਦਿ ਕਲਮ ਨ ਲਿਖਣਹਾਰੁ॥ ਮੰਨੇ ਕਾ ਬਹਿ ਕਰਨਿ ਵੀਚਾਰੁ॥

ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੨॥ ਮੰਨੈ ਸੁਰਤਿ ਹੋਵੈ ਮਨਿ ਬੁਧਿ॥

ਮੰਨੈ ਸਗਲ ਭਵਣ ਕੀ ਸੁਧਿ॥ ਮੰਨੈ ਮੁਹਿ ਚੋਟਾ ਨਾ ਖਾਇ॥ ਮੰਨੈ ਜਮ ਕੈ ਸਾਥਿ ਨ ਜਾਇ॥

ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੩॥ ਮੰਨੈ ਮਾਰਗਿ ਠਾਕ ਨ ਪਾਇ॥

ਮੰਨੈ ਪਤਿ ਸਿਉ ਪਰਗਟੁ ਜਾਇ॥ ਮੰਨੈ ਮਗੁ ਨ ਚਲੈ ਪੰਥੁ॥ ਮੰਨੈ ਧਰਮ ਸੇਤੀ ਸਨਬੰਧੁ॥

ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੪॥ ਮੰਨੈ ਪਾਵਹਿ ਮੋਖੁ ਦੁਆਰੁ॥

ਮੰਨੈ ਪਰਵਾਰੈ ਸਾਧਾਰੁ॥ ਮੰਨੈ ਤਰੈ ਤਾਰੇ ਗੁਰੁ ਸਿਖ॥ ਮੰਨੈ ਨਾਨਕ ਭਵਹਿ ਨ ਭਿਖ॥

ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੫॥ ਪੰਚ ਪਰਵਾਣ ਪੰਚ ਪਰਧਾਨੁ॥

ਪੰਚੇ ਪਾਵਹਿ ਦਰਗਹਿ ਮਾਨੁ॥ ਪੰਚੇ ਸੋਹਹਿ ਦਰਿ ਰਾਜਾਨੁ॥ ਪੰਚਾ ਕਾ ਗੁਰੁ ਏਕੁ ਧਿਆਨੁ॥

ਜੇ ਕੋ ਕਹੈ ਕਰੈ ਵੀਚਾਰੁ॥ ਕਰਤੇ ਕੈ ਕਰਣੈ ਨਾਹੀ ਸੁਮਾਰੁ॥ ਧੌਲੁ ਧਰਮੁ ਦਇਆ ਕਾ ਪੂਤੁ॥

ਸੰਤੋਖੁ ਥਾਪਿ ਰਖਿਆ ਜਿਨਿ ਸੂਤਿ॥ ਜੇ ਕੋ ਬੁਝੈ ਹੋਵੈ ਸਚਿਆਰੁ॥ ਧਵਲੈ ਉਪਰਿ ਕੇਤਾ ਭਾਰੁ॥

ਧਰਤੀ ਹੋਰੁ ਪਰੈ ਹੋਰੁ ਹੋਰੁ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ॥ ਜੀਅ ਜਾਤਿ ਰੰਗਾ ਕੇ ਨਾਵ॥

ਸਭਨਾ ਲਿਖਿਆ ਵੁੜੀ ਕਲਾਮ॥ ਏਹੁ ਲੇਖਾ ਲਿਖਿ ਜਾਣੈ ਕੋਇ॥ ਲੇਖਾ ਲਿਖਿਆ ਕੇਤਾ ਹੋਇ॥

ਕੇਤਾ ਤਾਣੁ ਸੁਆਲਿਹੁ ਰੂਪੁ॥ ਕੇਤੀ ਦਾਤਿ ਜਾਣੈ ਕੌਣੁ ਕੂਤੁ॥ ਕੀਤਾ ਪਸਾਉ ਏਕੋ ਕਵਾਉ॥

ਤਿਸ ਤੇ ਹੋਏ ਲਖ ਦਰੀਆਉ॥ ਕੁਦਰਤਿ ਕਵਣ ਕਹਾ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥

ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੬॥ ਅਸੰਖ ਜਪ ਅਸੰਖ ਭਾਉ॥

ਅਸੰਖ ਪੂਜਾ ਅਸੰਖ ਤਪ ਤਾਉ॥ ਅਸੰਖ ਗਰੰਥ ਮੁਖਿ ਵੇਦ ਪਾਠ॥ ਅਸੰਖ ਜੋਗ ਮਨਿ ਰਹਹਿ ਉਦਾਸ॥

ਅਸੰਖ ਭਗਤ ਗੁਣ ਗਿਆਨ ਵੀਚਾਰ॥ ਅਸੰਖ ਸਤੀ ਅਸੰਖ ਦਾਤਾਰ॥ ਅਸੰਖ ਸੂਰ ਮੁਹ ਭਖ ਸਾਰ॥

ਅਸੰਖ ਮੋਨਿ ਲਿਵ ਲਾਇ ਤਾਰ॥ ਕੁਦਰਤਿ ਕਵਣ ਕਹਾ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥

ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੭॥ ਅਸੰਖ ਮੂਰਖ ਅੰਧ ਘੋਰ॥

ਅਸੰਖ ਚੋਰ ਹਰਾਮਖੋਰ॥ ਅਸੰਖ ਅਮਰ ਕਰਿ ਜਾਹਿ ਜੋਰ॥ ਅਸੰਖ ਗਲਵਢ ਹਤਿਆ ਕਮਾਹਿ॥

ਅਸੰਖ ਪਾਪੀ ਪਾਪੁ ਕਰਿ ਜਾਹਿ॥ ਅਸੰਖ ਕੂੜਿਆਰ ਕੂੜੇ ਫਿਰਾਹਿ॥ ਅਸੰਖ ਮਲੇਛ ਮਲੁ ਭਖਿ ਖਾਹਿ॥

ਅਸੰਖ ਨਿੰਦਕ ਸਿਰਿ ਕਰਹਿ ਭਾਰੁ॥ ਨਾਨਕੁ ਨੀਚੁ ਕਹੈ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥

ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੮॥ ਅਸੰਖ ਨਾਵ ਅਸੰਖ ਥਾਵ॥

ਅਗੰਮ ਅਗੰਮ ਅਸੰਖ ਲੋਅ॥ ਅਸੰਖ ਕਹਹਿ ਸਿਰਿ ਭਾਰੁ ਹੋਇ॥ ਅਖਰੀ ਨਾਮੁ ਅਖਰੀ ਸਾਲਾਹ॥

ਅਖਰੀ ਗਿਆਨੁ ਗੀਤ ਗੁਣ ਗਾਹ॥ ਅਖਰੀ ਲਿਖਣੁ ਬੋਲਣੁ ਬਾਣਿ॥ ਅਖਰਾ ਸਿਰਿ ਸੰਜੋਗੁ ਵਖਾਣਿ॥

ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ॥ ਜਿਵ ਫੁਰਮਾਏ ਤਿਵ ਤਿਵ ਪਾਹਿ॥ ਜੇਤਾ ਕੀਤਾ ਤੇਤਾ ਨਾਉ॥

ਵਿਣੁ ਨਾਵੈ ਨਾਹੀ ਕੋ ਥਾਉ॥ ਕੁਦਰਤਿ ਕਵਣ ਕਹਾ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥

ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੯॥ ਭਰੀਐ ਹਥੁ ਪੈਰੁ ਤਨੁ ਦੇਹ॥

ਪਾਣੀ ਧੋਤੈ ਉਤਰਸੁ ਖੇਹ॥ ਮੂਤ ਪਲੀਤੀ ਕਪੜੁ ਹੋਇ॥ ਦੇ ਸਾਬੂਣੁ ਲਈਐ ਓਹੁ ਧੋਇ॥

ਭਰੀਐ ਮਤਿ ਪਾਪਾ ਕੈ ਸੰਗਿ॥ ਓਹੁ ਧੋਪੈ ਨਾਵੈ ਕੈ ਰੰਗਿ॥ ਪੁੰਨੀ ਪਾਪੀ ਆਖਣੁ ਨਾਹਿ॥

ਕਰਿ ਕਰਿ ਕਰਣਾ ਲਿਖਿ ਲੈ ਜਾਹੁ॥ ਆਪੇ ਬੀਜਿ ਆਪੇ ਹੀ ਖਾਹੁ॥

ਨਾਨਕ ਹੁਕਮੀ ਆਵਹੁ ਜਾਹੁ॥ ੨੦॥ ਤੀਰਥੁ ਤਪੁ ਦਇਆ ਦਤੁ ਦਾਨੁ॥ ਜੇ ਕੋ ਪਾਵੈ ਤਿਲ ਕਾ ਮਾਨੁ॥

ਸੁਣਿਆ ਮੰਨਿਆ ਮਨਿ ਕੀਤਾ ਭਾਉ॥ ਅੰਤਰਗਤਿ ਤੀਰਥਿ ਮਲਿ ਨਾਉ॥ ਸਭਿ ਗੁਣ ਤੇਰੇ ਮੈ ਨਾਹੀ ਕੋਇ॥

ਵਿਣੁ ਗੁਣ ਕੀਤੇ ਭਗਤਿ ਨ ਹੋਇ॥ ਸੁਅਸਤਿ ਆਥਿ ਬਾਣੀ ਬਰਮਾਉ॥ ਸਤਿ ਸੁਹਾਣੁ ਸਦਾ ਮਨਿ ਚਾਉ॥

ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ॥

ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ॥

ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ॥

ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ॥

ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ॥ ੨੧॥

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ॥

ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ॥

ਨਾਨਕ ਵਡਾ ਆਖੀਐ ਆਪੇ ਜਾਣੈ ਆਪੁ॥ ੨੨॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ॥

ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ॥

ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ॥ ੨੩॥ ਅੰਤੁ ਨ ਸਿਫਤੀ ਕਹਣਿ ਨ ਅੰਤੁ॥

ਅੰਤੁ ਨ ਕਰਣੈ ਦੇਣਿ ਨ ਅੰਤੁ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ॥ ਅੰਤੁ ਨ ਜਾਪੈ ਕਿਆ ਮਨਿ ਮੰਤੁ॥

ਅੰਤੁ ਨ ਜਾਪੈ ਕੀਤਾ ਆਕਾਰੁ॥ ਅੰਤੁ ਨ ਜਾਪੈ ਪਾਰਾਵਾਰੁ॥ ਅੰਤ ਕਾਰਣਿ ਕੇਤੇ ਬਿਲਲਾਹਿ॥

ਤਾ ਕੇ ਅੰਤ ਨ ਪਾਏ ਜਾਹਿ॥ ਏਹੁ ਅੰਤੁ ਨ ਜਾਣੈ ਕੋਇ॥ ਬਹੁਤਾ ਕਹੀਐ ਬਹੁਤਾ ਹੋਇ॥

ਵਡਾ ਸਾਹਿਬੁ ਊਚਾ ਥਾਉ॥ ਊਚੇ ਉਪਰਿ ਊਚਾ ਨਾਉ॥ ਏਵਡੁ ਊਚਾ ਹੋਵੈ ਕੋਇ॥

ਤਿਸੁ ਊਚੇ ਕਉ ਜਾਣੈ ਸੋਇ॥ ਜੇਵਡੁ ਆਪਿ ਜਾਣੈ ਆਪਿ ਆਪਿ॥ ਨਾਨਕ ਨਦਰੀ ਕਰਮੀ ਦਾਤਿ॥ ੨੪॥

ਬਹੁਤਾ ਕਰਮੁ ਲਿਖਿਆ ਨਾ ਜਾਇ॥ ਵਡਾ ਦਾਤਾ ਤਿਲੁ ਨ ਤਮਾਇ॥ ਕੇਤੇ ਮੰਗਹਿ ਜੋਧ ਅਪਾਰ॥

ਕੇਤਿਆ ਗਣਤ ਨਹੀ ਵੀਚਾਰੁ॥ ਕੇਤੇ ਖਪਿ ਤੁਟਹਿ ਵੇਕਾਰ॥ ਕੇਤੇ ਲੈ ਲੈ ਮੁਕਰੁ ਪਾਹਿ॥

ਕੇਤੇ ਮੂਰਖ ਖਾਹੀ ਖਾਹਿ॥ ਕੇਤਿਆ ਦੂਖ ਭੂਖ ਸਦ ਮਾਰ॥ ਏਹਿ ਭਿ ਦਾਤਿ ਤੇਰੀ ਦਾਤਾਰ॥

ਬੰਦਿ ਖਲਾਸੀ ਭਾਣੈ ਹੋਇ॥ ਹੋਰੁ ਆਖਿ ਨ ਸਕੈ ਕੋਇ॥ ਜੇ ਕੋ ਖਾਇਕੁ ਆਖਣਿ ਪਾਇ॥

ਓਹੁ ਜਾਣੈ ਜੇਤੀਆ ਮੁਹਿ ਖਾਇ॥ ਆਪੇ ਜਾਣੈ ਆਪੇ ਦੇਇ॥ ਆਖਹਿ ਸਿ ਭਿ ਕੇਈ ਕੇਇ॥

ਜਿਸ ਨੋ ਬਖਸੇ ਸਿਫਤਿ ਸਾਲਾਹ॥ ਨਾਨਕ ਪਾਤਿਸਾਹੀ ਪਾਤਿਸਾਹੁ॥ ੨੫॥ ਅਮੁਲ ਗੁਣ ਅਮੁਲ ਵਾਪਾਰ॥

ਅਮੁਲ ਵਾਪਾਰੀਏ ਅਮੁਲ ਭੰਡਾਰ॥ ਅਮੁਲ ਆਵਹਿ ਅਮੁਲ ਲੈ ਜਾਹਿ॥

ਅਮੁਲ ਭਾਇ ਅਮੁਲਾ ਸਮਾਹਿ॥ ਅਮੁਲੁ ਧਰਮੁ ਅਮੁਲੁ ਦੀਬਾਣੁ॥ ਅਮੁਲੁ ਤੁਲੁ ਅਮੁਲੁ ਪਰਵਾਣੁ॥

ਅਮੁਲੁ ਬਖਸੀਸ ਅਮੁਲੁ ਨੀਸਾਣੁ॥ ਅਮੁਲੁ ਕਰਮੁ ਅਮੁਲੁ ਫੁਰਮਾਣੁ॥ ਅਮੁਲੋ ਅਮੁਲੁ ਆਖਿਆ ਨ ਜਾਇ॥

ਆਖਿ ਆਖਿ ਰਹੇ ਲਿਵ ਲਾਇ॥ ਆਖਹਿ ਵੇਦ ਪਾਠ ਪੁਰਾਣ॥ ਆਖਹਿ ਪੜੇ ਕਰਹਿ ਵਖਿਆਣ॥

ਆਖਹਿ ਬਰਮੇ ਆਖਹਿ ਇੰਦ॥ ਆਖਹਿ ਗੋਪੀ ਤੈ ਗੋਵਿੰਦ॥ ਆਖਹਿ ਈਸਰ ਆਖਹਿ ਸਿਧ॥

ਆਖਹਿ ਕੇਤੇ ਕੀਤੇ ਬੁਧ॥ ਆਖਹਿ ਦਾਨਵ ਆਖਹਿ ਦੇਵ॥ ਆਖਹਿ ਸੁਰਿ ਨਰ ਮੁਨਿ ਜਨ ਸੇਵ॥

ਕੇਤੇ ਆਖਹਿ ਆਖਣਿ ਪਾਹਿ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ॥ ਏਤੇ ਕੀਤੇ ਹੋਰਿ ਕਰੇਹਿ॥

ਤਾ ਆਖਿ ਨ ਸਕਹਿ ਕੇਈ ਕੇਇ॥ ਜੇਵਡੁ ਭਾਵੈ ਤੇਵਡੁ ਹੋਇ॥ ਨਾਨਕ ਜਾਣੈ ਸਾਚਾ ਸੋਇ॥

ਜੇ ਕੋ ਆਖੈ ਬੋਲੁਵਿਗਾੜੁ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ॥ ੨੬॥

ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ॥

ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ॥

ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ॥

ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ॥

ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ॥

ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ॥

ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ॥

ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ॥

ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ॥

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ॥

ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ॥

ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ॥ ੨੭॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ॥

ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ॥

ਆਦੇਸੁ ਤਿਸੈ ਆਦੇਸੁ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ॥ ੨੮॥

ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ॥

ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ॥ ਆਦੇਸੁ ਤਿਸੈ ਆਦੇਸੁ॥

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ॥ ੨੯॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ॥

ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ॥

ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ॥

ਆਦੇਸੁ ਤਿਸੈ ਆਦੇਸੁ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ॥ ੩੦॥

ਆਸਣੁ ਲੋਇ ਲੋਇ ਭੰਡਾਰ॥ ਜੋ ਕਿਛੁ ਪਾਇਆ ਸੁ ਏਕਾ ਵਾਰ॥ ਕਰਿ ਕਰਿ ਵੇਖੈ ਸਿਰਜਣਹਾਰੁ॥

ਨਾਨਕ ਸਚੇ ਕੀ ਸਾਚੀ ਕਾਰ॥ ਆਦੇਸੁ ਤਿਸੈ ਆਦੇਸੁ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ॥ ੩੧॥

ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ॥

ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ॥

ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ॥ ੩੨॥ ਆਖਣਿ ਜੋਰੁ ਚੁਪੈ ਨਹ ਜੋਰੁ॥ ਜੋਰੁ ਨ ਮੰਗਣਿ ਦੇਣਿ ਨ ਜੋਰੁ॥

ਜੋਰੁ ਨ ਜੀਵਣਿ ਮਰਣਿ ਨਹ ਜੋਰੁ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ॥

ਜੋਰੁ ਨ ਜੁਗਤੀ ਛੁਟੈ ਸੰਸਾਰੁ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ॥ ਨਾਨਕ ਉਤਮੁ ਨੀਚੁ ਨ ਕੋਇ॥ ੩੩॥

ਰਾਤੀ ਰੁਤੀ ਥਿਤੀ ਵਾਰ॥ ਪਵਣ ਪਾਣੀ ਅਗਨੀ ਪਾਤਾਲ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ॥

ਤਿਸੁ ਵਿਚਿ ਜੀਅ ਜੁਗਤਿ ਕੇ ਰੰਗ॥ ਤਿਨ ਕੇ ਨਾਮ ਅਨੇਕ ਅਨੰਤ॥ ਕਰਮੀ ਕਰਮੀ ਹੋਇ ਵੀਚਾਰੁ॥

ਸਚਾ ਆਪਿ ਸਚਾ ਦਰਬਾਰੁ॥ ਤਿਥੈ ਸੋਹਨਿ ਪੰਚ ਪਰਵਾਣੁ॥ ਨਦਰੀ ਕਰਮਿ ਪਵੈ ਨੀਸਾਣੁ॥

ਕਚ ਪਕਾਈ ਓਥੈ ਪਾਇ॥ ਨਾਨਕ ਗਇਆ ਜਾਪੈ ਜਾਇ॥ ੩੪॥ ਧਰਮ ਖੰਡ ਕਾ ਏਹੋ ਧਰਮੁ॥

ਗਿਆਨ ਖੰਡ ਕਾ ਆਖਹੁ ਕਰਮੁ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ॥

ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ॥

ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ॥

ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ॥

ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ॥ ੩੫॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ॥

ਤਿਥੈ ਨਾਦ ਬਿਨੋਦ ਕੋਡ ਅਨੰਦੁ॥ ਸਰਮ ਖੰਡ ਕੀ ਬਾਣੀ ਰੂਪੁ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ॥

ਤਾ ਕੀਆ ਗਲਾ ਕਥੀਆ ਨਾ ਜਾਹਿ॥ ਜੇ ਕੋ ਕਹੈ ਪਿਛੈ ਪਛੁਤਾਇ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ॥

ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ॥ ੩੬॥ ਕਰਮ ਖੰਡ ਕੀ ਬਾਣੀ ਜੋਰੁ॥ ਤਿਥੈ ਹੋਰੁ ਨ ਕੋਈ ਹੋਰੁ॥

ਤਿਥੈ ਜੋਧ ਮਹਾਬਲ ਸੂਰ॥ ਤਿਨ ਮਹਿ ਰਾਮੁ ਰਹਿਆ ਭਰਪੂਰ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ॥

ਤਾ ਕੇ ਰੂਪ ਨ ਕਥਨੇ ਜਾਹਿ॥ ਨਾ ਓਹਿ ਮਰਹਿ ਨ ਠਾਗੇ ਜਾਹਿ॥ ਜਿਨ ਕੈ ਰਾਮੁ ਵਸੈ ਮਨ ਮਾਹਿ॥

ਤਿਥੈ ਭਗਤ ਵਸਹਿ ਕੇ ਲੋਅ॥ ਕਰਹਿ ਅਨੰਦੁ ਸਚਾ ਮਨਿ ਸੋਇ॥ ਸਚ ਖੰਡਿ ਵਸੈ ਨਿਰੰਕਾਰੁ॥

ਕਰਿ ਕਰਿ ਵੇਖੈ ਨਦਰਿ ਨਿਹਾਲ॥ ਤਿਥੈ ਖੰਡ ਮੰਡਲ ਵਰਭੰਡ॥ ਜੇ ਕੋ ਕਥੈ ਤ ਅੰਤ ਨ ਅੰਤ॥

ਤਿਥੈ ਲੋਅ ਲੋਅ ਆਕਾਰ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ॥ ਵੇਖੈ ਵਿਗਸੈ ਕਰਿ ਵੀਚਾਰੁ॥

ਨਾਨਕ ਕਥਨਾ ਕਰੜਾ ਸਾਰੁ॥ ੩੭॥ ਜਤੁ ਪਾਹਾਰਾ ਧੀਰਜੁ ਸੁਨਿਆਰੁ॥ ਅਹਰਣਿ ਮਤਿ ਵੇਦੁ ਹਥੀਆਰੁ॥

ਭਉ ਖਲਾ ਅਗਨਿ ਤਪ ਤਾਉ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ॥ ਘੜੀਐ ਸਬਦੁ ਸਚੀ ਟਕਸਾਲ॥

ਜਿਨ ਕਉ ਨਦਰਿ ਕਰਮੁ ਤਿਨ ਕਾਰ॥ ਨਾਨਕ ਨਦਰੀ ਨਦਰਿ ਨਿਹਾਲ॥ ੩੮॥ ਸਲੋਕੁ॥

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ॥

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ॥

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ॥ ੧॥


Satnam shiri waheguru



Jekar tus Eh saria Terms search kar rhe Ho taan Eh site tuhade lyi hai

If You are searching Below terms ,this site is for You

  • ਜਪਜੀ ਸਾਹਿਬ ਦਾ ਪਾਠ ਲਿਖਤੀ ਪੰਜਾਬੀ
  • ਜਪਜੀ ਸਾਹਿਬ ਦਾ ਪਾਠ
  • Japji Sahib online likhti
  • Japji Sahib in Punjabi
  • Online Japji sahib
  • ਜਪਜੀ ਸਾਹਿਬ ਦੇ ਅਰਥ
  • best Site Japji sahib online
  • Japji sahib Meaning
  • Japji Sahib Pdf
  • Japji Sahib Online Read
  • How to Read Japji sahib online
  • japji sahib pdf in punjabi
  • japji sahib Full Path
  • Japji sahib da path
  • Japji sahib Path Online Audio
  • Japji sahib audio online

1 thought on “Japji sahib Online | ਜਪਜੀ ਸਾਹਿਬ ਦਾ ਪਾਠ ਲਿਖਤੀ | Japji sahib Path Online Audio”

Leave a comment

%d bloggers like this: